…ਹੁਣ 5 ਰਾਜਾਂ ਦੇ ਲੋਕ ਨਹੀਂ ਜਾ ਸਕਣਗੇ ਰਾਜਸਥਾਨ

0
156

ਜੈਪੁਰ – ਆਵਾਜ਼ ਬਿਊਰੋ
ਦੇਸ਼ ਵਿੱਚ ਕੋਰੋਨਾਵਾਇਰਸ ਦੇ ਸੰਕਰਮਣ ਦੇ ਮਾਮਲਿਆਂ ਵਿੱਚ ਤੇਜ਼ੀ ਨਾਲ ਵਾਧੇ ਦੇ ਵਿਚਕਾਰ ਰਾਜਸਥਾਨ ਸਰਕਾਰ ਨੇ ਰਾਜ ਦੀਆਂ ਅੰਤਰਰਾਜੀ ਸਰਹੱਦਾਂ ਸੀਲ ਕਰਨ ‘ਤੇ ਮੋਹਰ ਲਾ ਦਿੱਤੀ ਹੈ। ਹੁਣ ਕੋਈ ਵੀ ਇਜਾਜ਼ਤ ਤੋਂ ਬਿਨਾਂ ਰਾਜ ਵਿੱਚ ਦਾਖਲ ਨਹੀਂ ਹੋ ਸਕੇਗਾ। ਰਾਜਸਥਾਨ ਦੀ ਪੰਜ ਰਾਜਾਂ, ਉੱਤਰ ਵਿੱਚ ਪੰਜਾਬ, ਉੱਤਰ-ਪੂਰਬ ਵਿੱਚ ਹਰਿਆਣਾ, ਪੂਰਬ ਵਿੱਚ ਉੱਤਰ ਪ੍ਰਦੇਸ਼, ਦੱਖਣ-ਪੂਰਬ ਵਿੱਚ ਮੱਧ ਪ੍ਰਦੇਸ਼ ਤੇ ਦੱਖਣ ਵਿੱਚ ਗੁਜਰਾਤ ਦੀ ਅੰਤਰਰਾਜੀ ਸਰਹੱਦ ਹੈ।ਮੁੱਖ ਮੰਤਰੀ ਅਸ਼ੋਕ ਗਹਿਲੋਤ ਦੇ ਅਨੁਸਾਰ, ਪਿਛਲੇ ਕੁੱਝ ਦਿਨਾਂ ਵਿੱਚ ਦੇਸ਼ ਦੇ ਕਈ ਰਾਜਾਂ ਵਿੱਚ ਕੋਰੋਨਾ ਦੀ ਲਾਗ ਵਿੱਚ ਬੇਮਿਸਾਲ ਵਾਧਾ ਹੋਇਆ ਹੈ। ਪਿਛਲੇ ਦਿਨੀਂ ਦੇਸ਼ ਵਿੱਚ ਹਜ਼ਾਰਾਂ ਮਾਮਲੇ ਸਾਹਮਣੇ ਆਏ ਹਨ। ਬਿਨਾਂ ਕਿਸੇ ਇਜਾਜ਼ਤ ਦੇ ਵੱਡੀ ਗਿਣਤੀ ਵਿੱਚ ਦੇਸ਼ ਦੇ ਹੋਰ ਰਾਜਾਂ ਦੇ ਲੋਕਾਂ ਦੇ ਦਾਖਲ ਹੋਣ ਦੀ ਸੰਭਾਵਨਾ ਦੇ ਮੱਦੇਨਜ਼ਰ ਸਰਹੱਦੀ ਸੀਮਾਵਾਂ ਨੂੰ ਸੀਲ ਕਰਨ ਦਾ ਫੈਸਲਾ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਰਾਜਸਥਾਨ ਵਿੱਚ ਕੋਰੋਨਾਵਾਇਰਸ ਦੀ ਲਾਗ ਦੀ ਕੁਲ ਗਿਣਤੀ 11368 ਹੋ ਗਈ ਹੈ।ਰਾਜਸਥਾਨ ਵਿੱਚ ਇੱਕ ਦੂਜੇ ਤੋਂ ਬਾਅਦ ਕੋਰੋਨਾ ਇਨਫੈਕਸ਼ਨ ਦੇ ਵਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਦੂਜੇ ਰਾਜਾਂ ਦੀ ਸਰਹੱਦ ਨੂੰ ਇੱਕ ਵਾਰ ਫਿਰ ਸੀਲ ਕਰ ਦਿੱਤਾ ਗਿਆ ਹੈ। ਇਸ ਸਬੰਧ ਵਿੱਚ ਰਾਜਸਥਾਨ ਪੁਲਿਸ ਨੇ ਆਦੇਸ਼ ਜਾਰੀ ਕੀਤੇ ਹਨ ਅਤੇ ਸਾਰੇ ਜ਼ਿਲ੍ਹਿਆਂ ਨੂੰ ਅੰਤਰਰਾਜੀ ਟ੍ਰੈਫਿਕ ਨੂੰ ਨਿਯੰਤਰਿਤ ਕਰਨ ਦੇ ਨਿਰਦੇਸ਼ ਦਿੱਤੇ ਹਨ ਤੇ ਕਿਸੇ ਨੂੰ ਵੀ ਇਜਾਜ਼ਤ ਤੋਂ ਬਿਨਾਂ ਰਾਜ ਦੀ ਸਰਹੱਦ ਵਿੱਚ ਦਾਖਲ ਹੋਣ ਦੀ ਆਗਿਆ ਨਹੀਂ ਦਿੱਤੀ ਜਾ ਸਕਦੀ।