Weather Forecast: ਉੱਤਰ ਤੇ ਪੂਰਬੀ ਭਾਰਤ ਵਿਚ ਬਾਰਸ਼ ਦੀ ਭਵਿੱਖਬਾਣੀ, ਇਨ੍ਹਾਂ ਰਾਜਾਂ ਵਿਚ ਹਨ੍ਹੇਰੀ ਤੇ…

0
51

ਦੇਸ਼ ਭਰ  ਵਿਚ ਹੁਣ ਸਰਦੀਆਂ ਦਾ ਦੌਰ ਖਤਮ ਹੋ ਗਿਆ ਹੈ। ਉੱਤਰ ਭਾਰਤ ਦੇ ਕਈ ਇਲਾਕਿਆਂ ਵਿੱਚ ਬਾਰਸ਼ ਤੋਂ ਬਾਅਦ ਹੁਣ ਦਿਨ ਦਾ ਤਾਪਮਾਨ ਤੇਜ਼ੀ ਨਾਲ ਵਧ ਸਕਦਾ ਹੈ। ਦੂਜੇ ਪਾਸੇ, ਮੱਧ ਪ੍ਰਦੇਸ਼, ਪੰਜਾਬ, ਹਰਿਆਣਾ ਅਤੇ ਰਾਜਸਥਾਨ ਦੇ ਕਈ ਇਲਾਕਿਆਂ ਵਿੱਚ ਅਜੇ ਵੀ ਹਨ੍ਹੇਰੀ ਦਾ ਖਤਰਾ ਬਣਿਆ ਹੋਇਆ ਹੈ। ਮੌਸਮ ਵਿਭਾਗ (ਆਈ.ਐਮ.ਡੀ.) ਦੇ ਅਨੁਸਾਰ ਦੇਸ਼ ਦੇ ਮੱਧ ਅਤੇ ਪੱਛਮੀ ਹਿੱਸਿਆਂ ਵਿੱਚ ਤੇਜ਼ ਹਵਾਵਾਂ ਨਾਲ ਗੜੇ ਪੈ ਸਕਦੇ ਹਨ।

ਆਈਐਮਡੀ ਦੇ ਅਨੁਸਾਰ ਮੌਸਮ ਦੀ ਗਤੀਵਿਧੀ ਅੱਜ ਸਵੇਰ ਤੋਂ ਪੂਰਬੀ ਉੱਤਰ ਪ੍ਰਦੇਸ਼, ਪੂਰਬੀ ਮੱਧ ਪ੍ਰਦੇਸ਼, ਛੱਤੀਸਗੜ੍ਹ, ਬਿਹਾਰ, ਝਾਰਖੰਡ, ਪੱਛਮੀ ਬੰਗਾਲ ਅਤੇ ਸਿੱਕਮ ਵੱਲ ਵਧੇਗੀ। ਇਨ੍ਹਾਂ ਖੇਤਰਾਂ ਵਿੱਚ, ਪੱਛਮੀ ਗੜਬੜੀ ਦਾ ਪ੍ਰਭਾਵ 14 ਮਾਰਚ ਤੱਕ ਵੇਖਣ ਨੂੰ ਮਿਲੇਗਾ।

ਇਨ੍ਹਾਂ ਰਾਜਾਂ ਵਿੱਚ ਬਾਰਸ਼ ਦੀ ਸੰਭਾਵਨਾ
ਸਕਾਈਮੇਟ ਵੇਦਰ ਦੇ ਅਨੁਸਾਰ, ਅਗਲੇ 24 ਘੰਟਿਆਂ ਵਿੱਚ ਪੱਛਮੀ ਹਿਮਾਲੀਅਨ ਰਾਜਾਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਸ਼ ਦੇ ਨਾਲ ਕੁਝ ਥਾਵਾਂ ਉਤੇ ਭਾਰੀ ਬਾਰਸ਼ ਹੋਣ ਦੀ ਸੰਭਾਵਨਾ ਹੈ। ਉੱਤਰੀ ਅਤੇ ਪੂਰਬੀ ਰਾਜਸਥਾਨ, ਪੰਜਾਬ, ਹਰਿਆਣਾ, ਦਿੱਲੀ, ਪੱਛਮੀ ਅਤੇ ਮੱਧ ਉੱਤਰ ਪ੍ਰਦੇਸ਼ ਦੇ ਕੁਝ ਹਿੱਸਿਆਂ, ਮੱਧ ਪ੍ਰਦੇਸ਼ ਦੇ ਕਈ ਹਿੱਸਿਆਂ ਅਤੇ ਛੱਤੀਸਗੜ੍ਹ ਦੇ ਕੁਝ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਸ਼ ਹੋ ਸਕਦੀ ਹੈ।